ਕਾਰ ਸੇਵਾ ਮੁਖੀ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਵੀਡੀਓ ਕੈਪਸ਼ਨ, ਪੁਲਿਸ ਮੁਤਾਬਕ ਦੋ ਮੋਟਰ ਸਾਇਕਲ ਸਵਾਰ ਅਣਪਛਾਤਿਆਂ ਨੇ ਗੋਲੀਆਂ ਚਲਾਈਆਂ ਸਨ
ਕਾਰ ਸੇਵਾ ਮੁਖੀ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਤਸਵੀਰ ਸਰੋਤ, Rajesh Dobriya

ਤਸਵੀਰ ਕੈਪਸ਼ਨ, ਕਾਰ ਸੇਵਾ ਮੁਖੀ ਤਰਸੇਮ

ਉੱਤਰਾਖੰਡ ਵਿੱਚ ਸਥਿਤ ਗੁਰਦੁਆਰਾ ਨਾਨਕਮਤਾ ਵਿੱਚ ਕਾਰ ਸੇਵਾ ਮੁਖੀ ਤਰਸੇਮ ਸਿੰਘ ਦਾ ਕਤਲ ਹੋ ਗਿਆ ਹੈ। ਪੁਲਿਸ ਮੁਤਾਬਕ ਦੋ ਮੋਟਰਸਾਈਕਲ ਸਵਾਰ ਅਣਪਛਾਤਿਆਂ ਨੇ ਗੋਲੀਆਂ ਚਲਾਈਆਂ ਸਨ।

ਇਹ ਘਟਨਾ ਊਧਮ ਸਿੰਘ ਨਗਰ ਜ਼ਿਲ੍ਹੇ ਵਿੱਚ ਸਵੇਰੇ 6.30 ਵਜੇ ਵਾਪਰੀ ਹੈ।

ਤਰਸੇਮ ਸਿੰਘ ਨੂੰ ਜਦੋਂ ਹਸਪਤਾਲ ਲਿਆਂਦਾ ਗਿਆ ਤਾਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ।

ਇਸ ਘਟਨਾ ਬਾਰੇ ਗੱਲ ਕਰਦਿਆਂ ਇੱਕ ਸਥਾਨਕ ਵਾਸੀ ਨੇ ਕਿਹਾ ਹੈ ਕਿ ਇਹ ਬਹੁਤ ਵੱਡੀ ਸਮੱਸਿਆ ਹੈ। ਸਰਕਾਰ ਨੂੰ ਲਾਅ ਐਂਡ ਆਰਡਰ ਨੂੰ ਦੇਖਣਾ ਚਾਹੀਦਾ ਹੈ ਕਿਉਂ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ।

ਉਨ੍ਹਾਂ ਨੇ ਅੱਗੇ ਕਿਹਾ, "ਅਸੀਂ ਮੰਗ ਕਰਦੇ ਹਾਂ ਕਿ ਇਸ ਬਾਰੇ ਖੁਲਾਸਾ ਹੋਣਾ ਚਾਹੀਦਾ ਹੈ।“

ਪੁਲਿਸ ਨੇ ਇਸ ਮਾਮਲੇ ਦੀ ਜਾਂਚ ਲਈ ਐੱਸਆਈਟੀ ਦਾ ਗਠਨ ਕੀਤਾ ਹੈ।

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)