ਪੰਜਾਬ ਵਿੱਚ 'ਟਿੱਡੀ ਦਲ' ਆਉਣ ਦੀ ਕੋਈ ਗੁੰਜਾਇਸ਼ ਨਹੀਂ, ਤਿਆਰੀ ਪੂਰੀ : ਖੇਤੀਬਾੜੀ ਵਿਭਾਗ

ਵੀਡੀਓ ਕੈਪਸ਼ਨ, ਪੰਜਾਬ ਵਿਚ 'ਟਿੱਡੀ ਦਲ' ਆਉਣ ਦੀ ਕੋਈ ਗੁੰਜਾਇਸ਼ ਨਹੀਂ, ਤਿਆਰੀ ਪੂਰੀ : ਖੇਤੀਬਾੜੀ ਵਿਭਾਗ

ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਕਿਹਾ ਹੈ ਕਿ ਪੰਜਾਬ ਵਿੱਚ 'ਟਿੱਡੀ ਦਲ' ਦੇ ਹਮਲੇ ਦਾ ਕੋਈ ਖ਼ਤਰਾ ਨਹੀਂ ਹੈ।

ਬੀਬੀਸੀ ਪੰਜਾਬੀ ਨਾਲ ਗੱਲਬਾਤ ਕਰਦਿਆਂ ਕਾਹਨ ਸਿੰਘ ਪੰਨੂ ਨੇ ਆਖਿਆ ਕਿ ਰਾਜਸਥਾਨ ਦੀ ਸੀਮਾ ਨਾਲ ਲੱਗਦੇ ਪੰਜਾਬ ਦੇ ਕੁਝ ਪਿੰਡਾਂ ਵਿੱਚ ਟਿੱਡੀਆਂ ਮਿਲੀਆਂ, ਪਰ ਇਸ ਨੂੰ ਕੰਟਰੋਲ ਕਰ ਲਿਆ ਗਿਆ ਹੈ।

ਰਿਪੋਰਟ: ਸਰਬਜੀਤ ਸਿੰਘ ਧਾਲੀਵਾਲ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)