ਕੋਰੋਨਾਵਾਇਰਸ: ਦੋ ਸਾਲਾਂ ਬਾਅਦ ਮੁੜ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਉਡਾਣਾਂ - ਪ੍ਰੈੱਸ ਰਿਵੀਊ

ਏਅਰ ਇੰਡੀਆ

ਤਸਵੀਰ ਸਰੋਤ, AFP

ਤਸਵੀਰ ਕੈਪਸ਼ਨ, ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਮਾਰਚ 2020 'ਚ ਇਨ੍ਹਾਂ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਸੀ।
ਪੜ੍ਹਨ ਦਾ ਸਮਾਂ: 3 ਮਿੰਟ

ਭਾਰਤ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੇ ਕਾਰਨ ਦੋ ਸਾਲਾਂ ਤੋਂ ਵਿਦੇਸ਼ੀ ਉਡਾਣਾਂ 'ਤੇ ਲੱਗੀ ਪਾਬੰਦੀ ਹਟਾ ਲਈ ਹੈ। ਇਹ ਵਿਦੇਸ਼ੀ ਉਡਾਣਾਂ 27 ਮਾਰਚ ਤੋਂ ਉਪਲੱਬਧ ਹੋਣਗੀਆਂ।

ਐੱਨਡੀਟੀਵੀ ਦੀ ਖ਼ਬਰ ਮੁਤਾਬਕ, ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੁਆਰਾ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ "ਦੁਨੀਆ ਭਰ ਵਿੱਚ ਟੀਕਾਕਰਨ ਦੀ ਵਧੇਰੇ ਕਵਰੇਜ ਨੂੰ ਮਾਨਤਾ ਦੇਣ ਤੋਂ ਬਾਅਦ ਅਤੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਭਾਰਤ ਸਰਕਾਰ ਨੇ 27 ਮਾਰਚ ਭਾਵ ਸਮਰ ਸ਼ੈਡਿਊਲ ਦੀ ਸ਼ੁਰੂਆਤ ਤੋਂ ਭਾਰਤ ਤੋਂ ਕਮਰਸ਼ੀਅਲ ਅੰਤਰਰਾਸ਼ਟਰੀ ਯਾਤਰੀ ਸੇਵਾਵਾਂ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।''

ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਫਲਾਈਟ ਆਪਰੇਟਰਾਂ ਨੂੰ ਅੰਤਰਰਾਸ਼ਟਰੀ ਯਾਤਰਾ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਪਵੇਗੀ।

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਐਲਾਨ ਕੀਤੀ ਕਿ ਏਅਰ ਬਬਲ - ਜੋ ਦੋ ਦੇਸ਼ਾਂ ਨੂੰ ਕੁਝ ਸ਼ਰਤਾਂ ਦੇ ਅਧੀਨ ਇੱਕ ਦੂਜੇ ਦੇ ਖੇਤਰਾਂ ਵਿੱਚ ਉਡਾਣਾਂ ਦੀ ਆਗਿਆ ਦਿੰਦਾ ਹੈ - ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।

ਇਸ ਵਿਵਸਥਾ ਤਹਿਤ ਜੁਲਾਈ 2020 ਤੋਂ ਭਾਰਤ ਅਤੇ 37 ਦੇਸ਼ਾਂ ਵਿਚਕਾਰ ਵਿਸ਼ੇਸ਼ ਅੰਤਰਰਾਸ਼ਟਰੀ ਉਡਾਣਾਂ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ:

ਅੰਮ੍ਰਿਤਸਰ ਤੋਂ ਕੈਨੇਡਾ, ਅਮਰੀਕਾ ਅਤੇ ਯੂਕੇ ਲਈ ਹੋਣ ਸਿੱਧੀਆਂ ਉਡਾਣਾਂ: ਐੱਸਜੀਪੀਸੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਤੋਂ ਅਮਰੀਕਾ ਅਤੇ ਕੈਨੇਡਾ ਸਮੇਤ ਵੱਖ-ਵੱਖ ਦੇਸ਼ਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣ।

ਦਿ ਇੰਡੀਅਨ ਐਕਸਪ੍ਰੈਸ ਦੀ ਖ਼ਬਰ ਮੁਤਾਬਕ, ਧਾਮੀ ਨੇ ਕਿਹਾ "ਲਗਭਗ 50 ਲੱਖ ਸਿੱਖ ਵਿਦੇਸ਼ਾਂ ਵਿੱਚ ਰਹਿੰਦੇ ਹਨ ਜਿਨ੍ਹਾਂ ਨੂੰ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦੀ ਉਪਲੱਬਧਤਾ ਨਾ ਹੋਣ ਕਾਰਨ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਅਮ੍ਰਿਤਸਰ ਤੋਂ ਯੂਐੱਸਏ, ਕੈਨੇਡਾ, ਯੂਰਪੀਅਨ ਦੇਸ਼ਾਂ, ਆਸਟਰੇਲੀਆ ਅਤੇ ਯੂਨਾਈਟਿਡ ਕਿੰਗਡਮ ਲਈ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।''

ਹਰਜਿੰਦਰ ਧਾਮੀ
ਤਸਵੀਰ ਕੈਪਸ਼ਨ, ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐੱਸਜੀਪੀਸੀ ਪੀਐੱਮ ਅਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਵੀ ਸੰਪਰਕ ਕਰੇਗੀ।

ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜੰਗ ਪ੍ਰਭਾਵਿਤ ਯੂਕਰੇਨ ਤੋਂ ਪਰਤ ਰਹੇ ਪੰਜਾਬੀ ਵਿਦਿਆਰਥੀਆਂ ਦੀ ਦਿੱਲੀ ਤੋਂ ਪੰਜਾਬ ਵਾਪਸੀ ਲਈ ਵੀ ਮਦਦ ਕਰੇਗੀ।

"ਇੰਡੋ-ਕੈਨੇਡੀਅਨ ਬੱਸ ਸੇਵਾ ਨਾਲ ਇੱਕ ਸਮਝੌਤਾ ਹੋਇਆ ਹੈ, ਜੋ ਇਨ੍ਹਾਂ ਵਿਦਿਆਰਥੀਆਂ ਨੂੰ ਦਿੱਲੀ ਹਵਾਈ ਅੱਡੇ ਤੋਂ ਪੰਜਾਬ ਲਿਆਵੇਗੀ। ਐੱਸਜੀਪੀਸੀ ਉਨ੍ਹਾਂ ਨੂੰ ਰਿਫਰੈਸ਼ਮੈਂਟ ਵੀ ਪ੍ਰਦਾਨ ਕਰੇਗੀ ਅਤੇ ਦਿੱਲੀ ਸਿੱਖ ਮਿਸ਼ਨ ਦੇ ਸਟਾਫ ਮੈਂਬਰ ਦਿੱਲੀ ਵਿੱਚ ਉਨ੍ਹਾਂ ਦੀ ਮਦਦ ਕਰਨਗੇ।''

ਰਾਣਾ ਗੁਰਜੀਤ ਦੀ ਪ੍ਰਧਾਨ ਮੰਤਰੀ ਨੂੰ ਐਮਰਜੈਂਸੀ ਕਾਲ, 'ਪੰਜਾਬ ਨੂੰ ਤਬਾਹੀ ਤੋਂ ਬਚਾਓ'

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਕਹਿਣਾ ਹੈ ਕਿ ਪੰਜਾਬ ''ਤਬਾਹੀ ਦੇ ਮੁਹਾਣੇ'' 'ਤੇ ਖੜ੍ਹਾ ਹੈ ਅਤੇ ਇਸਦੇ ਲਈ ਉਨ੍ਹਾਂ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਸ ਮੁੱਦੇ ਵਿੱਚ ਨਿੱਜੀ ਦਖਲ ਦੀ ਮੰਗ ਕੀਤੀ ਹੈ।

ਰਾਣਾ ਗੁਰਜੀਤ ਸਿੰਘ

ਤਸਵੀਰ ਸਰੋਤ, NARINDER NANU

ਤਸਵੀਰ ਕੈਪਸ਼ਨ, ਪਾਣੀ ਦੀ ਬੱਚਤ ਲਈ ਉਨ੍ਹਾਂ ਨੇ ਤੁਪਕਾ ਸਿੰਚਾਈ ਦਾ ਵੀ ਸੁਝਾਅ ਦਿੱਤਾ।

ਹਿੰਦੂਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ, ਉਨ੍ਹਾਂ ਨੇ ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਪੱਖਪਾਤੀ ਵਿਚਾਰਾਂ ਤੋਂ ਉੱਪਰ ਉੱਠ ਕੇ ਖੇਤੀ ਪ੍ਰਧਾਨ ਸੂਬੇ ਨੂੰ ਬਚਾਉਣ ਲਈ ਖੇਤੀ, ਉਦਯੋਗਿਕ ਵਿਕਾਸ, ਰੁਜ਼ਗਾਰ ਸਿਰਜਣ ਆਦਿ ਲਈ ਘੱਟੋ-ਘੱਟ ਸਾਂਝਾ ਪ੍ਰੋਗਰਾਮ ਉਲੀਕਣ।

ਪ੍ਰਧਾਨ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਉਨ੍ਹਾਂ ਕਿਹਾ, "ਜੇਕਰ ਇਨ੍ਹਾਂ ਮੁੱਦਿਆਂ ਨੂੰ ਹੁਣੇ ਹੱਲ ਨਾ ਕੀਤਾ ਗਿਆ, ਤਾਂ ਅਸੀਂ ਇੱਕ ਆਉਣ ਵਾਲੀ ਤਬਾਹੀ ਵੱਲ ਦੇਖ ਰਹੇ ਹੋਵਾਂਗੇ, ਜਿਸਦੇ ਨਾ ਸਿਰਫ਼ ਸੂਬੇ ਲਈ ਸਗੋਂ ਪੂਰੇ ਦੇਸ਼ ਲਈ ਬਹੁਤ ਦੂਰਗਾਮੀ ਅਤੇ ਵਿਆਪਕ ਪ੍ਰਭਾਵ ਹੋਣਗੇ।"

ਛੋਟੇ ਕਿਸਾਨਾਂ ਦੀ ਮਦਦ ਲਈ ਸਹਿਕਾਰੀ ਲਹਿਰ ਨੂੰ ਮੁੜ ਸੁਰਜੀਤ ਕਰਨ ਦਾ ਸੁਝਾਅ ਦਿੰਦਿਆਂ ਉਨ੍ਹਾਂ ਨੇ ਸੂਬੇ ਵਿੱਚ ਪਾਣੀ ਦੇ ਘਟ ਰਹੇ ਪੱਧਰ ਵੱਲ ਵੀ ਧਿਆਨ ਦਿਵਾਇਆ ਤੇ ਕਿਹਾ ਕਿ ਇਹ ਪੰਜਾਬ ਦੀ ਹੋਂਦ ਲਈ ਸਭ ਤੋਂ ਗੰਭੀਰ ਖ਼ਤਰਾ ਹੈ।

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ, "ਪਾਣੀ ਦਾ ਪੱਧਰ 300 ਫੁੱਟ ਚਲਾ ਗਿਆ ਹੈ ਅਤੇ ਜੋ ਦਰ ਹੇਠਾਂ ਜਾ ਰਹੀ ਹੈ, ਉਹ ਅਗਲੇ 20-25 ਸਾਲਾਂ ਵਿੱਚ 600 ਫੁੱਟ ਤੋਂ ਹੇਠਾਂ ਜਾ ਸਕਦੀ ਹੈ। ਪੰਜਾਬ ਇੱਕ ਮਾਰੂਥਲ ਵਿੱਚ ਤਬਦੀਲ ਹੋ ਜਾਵੇਗਾ…ਜਦੋਂ ਪਾਣੀ ਨਹੀਂ ਹੋਵੇਗਾ, ਤਾਂ ਵੱਡੇ ਪੱਧਰ 'ਤੇ ਬੇਰੁਜ਼ਗਾਰੀ ਪੈਦਾ ਹੋ ਜਾਵੇਗੀ।''

ਇਹ ਵੀ ਪੜ੍ਹੋ:

ਇਹ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)