ਪੰਜਾਬ 'ਚ ਧਰਮ ਪਰਿਵਰਤਨ ਦਾ ਵਿਵਾਦ ਅਤੇ ਭਾਰਤੀ ਕਾਨੂੰਨ

ਧਰਮ ਪਰਿਵਰਤਨ

ਤਸਵੀਰ ਸਰੋਤ, Getty Images

ਪੜ੍ਹਨ ਦਾ ਸਮਾਂ: 1 ਮਿੰਟ

ਪੰਜਾਬ ਵਿੱਚ ਇਸ ਵੇਲੇ ਕਥਿਤ ਧਰਮ ਪਰਿਵਰਤਨ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ। ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸਿੱਖਾਂ ਤੇ ਹਿੰਦੂਆਂ ਦਾ ਈਸਾਈ ਮਤ ਵਿੱਚ ਪਰਿਵਰਤਨ ਕੀਤਾ ਜਾ ਰਿਹਾ ਹੈ ਜੋ ਚਿੰਤਾ ਦਾ ਵਿਸ਼ਾ ਹੈ।

ਪੰਜਾਬ ਦੇ ਜਿਸ ਭਾਈਚਾਰੇ ਬਾਰੇ ਅਕਾਲ ਤਖਤ ਦੇ ਜਥੇਦਾਰ ਗੱਲ ਕਰ ਰਹੇ ਹਨ ਉਸਦੀ ਆਬਾਦੀ ਪੰਜਾਬ ਦੀ ਕੁੱਲ ਆਬਾਦੀ ਦਾ ਡੇਢ ਫੀਸਦ ਤੋਂ ਵੀ ਘੱਟ ਹੈ। 2011 ਤੱਕ ਇਸ ਭਾਈਚਾਰੇ ਦੀ ਆਬਾਦੀ 3 ਲੱਖ 48 ਹਜ਼ਾਰ 230 ਸੀ।

ਪੰਜਾਬ ਵਿੱਚ ਧਰਮ ਪਰਿਵਰਤਨ ਬਾਰੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਹਾਲ ਹੀ ਵਿੱਚ ਅੰਮ੍ਰਿਤਸਰ ਦੇ ਪਿੰਡ ਵਿੱਚ ਈਸਾਈ ਮਿਸ਼ਨਰੀਆਂ ਦਾ ਇੱਕ ਪ੍ਰੋਗਰਾਮ ਚੱਲ ਰਿਹਾ ਸੀ, ਜਿੱਥੇ ਕੁਝ ਨਿਹੰਗ ਸਿੱਖ ਪਹੁੰਚ ਗਏ ਤੇ ਪ੍ਰੋਗਰਾਮ ਦਾ ਵਿਰੋਧ ਕਰਨ ਲੱਗੇ।

ਦੋਵਾਂ ਭਾਈਚਾਰਿਆਂ ਦੇ ਕੁਝ ਲੋਕਾਂ ਵਿਚਾਲੇ ਝੜਪ ਵੀ ਹੋਈ ਤੇ ਪੁਲਿਸ ਨੇ 150 ਨਿਹੰਗਾਂ ਖਿਲਾਫ਼ ਮਾਮਲਾ ਦਰਜ ਕਰ ਲਿਆ।

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

ਇਸ ਉੱਤੇ ਅਕਾਲ ਤਖ਼ਤ ਦੇ ਜਥੇਦਾਰ ਨੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਦਾ ਕਹਿਣਾ ਸੀ ਨਿਹੰਗ ਉੱਥੇ ਜਬਰੀ ਧਰਮ ਪਰਿਵਰਤਨ ਰੋਕਣ ਗਏ ਸਨ।

ਇੱਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਜੋ ਹਾਲਾਤ ਹਨ, ਉਸ ਨੇ ਸਾਨੂੰ ਧਰਮ ਪਰਿਵਰਤਨ ਦੇ ਖਿਲਾਫ਼ ਕਾਨੂੰਨ ਲਿਆਉਣ ਦੀ ਮੰਗ ਚੁੱਕਣ ਲਈ ਮਜਬੂਰ ਕਰ ਦਿੱਤਾ ਹੈ।

ਇੱਥੇ ਕਈ ਸਵਾਲ ਉੱਠਦੇ ਹਨ- ਧਰਮ ਪਰਿਵਰਤਨ ਹੈ ਕੀ, ਧਰਮ ਪਰਿਵਰਤਨ ਕਦੋਂ ਇਤਰਾਜ਼ਯੋਗ ਹੋ ਜਾਂਦਾ ਹੈ, ਧਰਮ ਪਰਿਵਰਤਨ ਬਾਰੇ ਸੰਵਿਧਾਨ ਕੀ ਕਹਿੰਦਾ ਹੈ, ਇਸ ਨੂੰ ਲੈ ਕੇ ਭਾਰਤ ਵਿੱਚ ਕਾਨੂੰਨ ਕੀ ਹੈ ਤੇ ਜੇਕਰ ਕੋਈ ਸ਼ਖ਼ਸ ਆਪਣਾ ਧਰਮ ਬਦਲਣਾ ਚਾਹੁੰਦਾ ਹੈ ਤਾਂ ਉਸ ਨੂੰ ਲੈ ਕੇ ਕਾਨੂੰਨੀ ਪ੍ਰਕਿਰਿਆ ਕੀ ਹੈ।

ਇਸ ਵੀਡੀਓ ਵਿੱਚ ਤੁਹਾਨੂੰ ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਦੇਣ ਦੀ ਕੋਸ਼ਿਸ਼ ਕਰਾਂਗੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)