ਫਰੀਦਕੋਟ ਦੇ ਗੁਰਦੁਆਰੇ ਵਿਚ ਝੜਪਾਂ ਦਾ ਵਾਇਰਲ ਵੀਡੀਓ

ਤਸਵੀਰ ਸਰੋਤ, BHARAT BHUSHAN/BBC
ਫ਼ਰੀਦਕੋਟ ਦੇ ਜਰਮਨ ਕਾਲੋਨੀ ਦੇ ਗੁਰਦੁਆਰਾ ਨਿਸ਼ਾਨ ਸਾਹਿਬ ਤੋਂ ਝੜਪ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ਇਹ ਝੜਪ ਗੁਰਦੁਆਰੇ ਦੀ ਪ੍ਰਧਾਨਗੀ ਨੂੰ ਲੈ ਕੇ ਹੋਈ। ਗੁਰਦੁਆਰੇ ਵਿੱਚ ਧਾਰਮਿਕ ਸਮਾਗਮ ਦੇ ਅੰਤ ਵਿੱਚ ਦੋ ਗੁੱਟਾਂ ਦਰਮਿਆਨ ਬਹਿਸ ਹੋਈ ਅਤੇ ਫਿਰ ਦੋਹਾਂ ਧਿਰਾਂ ਵਿੱਚ ਹੱਥੋਪਾਈ ਹੋਈ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post
ਪੁਲਿਸ ਮੁਤਾਬਕ ਇਹ ਗੁਰਦੁਆਰੇ ਦੀ ਮੈਨੇਜਮੈਂਟ ਦਾ ਮਾਮਲਾ ਹੈ ਅਤੇ ਇਸ ਘਟਨਾ ਵਿੱਚ ਇੱਕ ਮਹਿਲਾ ਅਤੇ ਉਸ ਦੇ ਪਤੀ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਹੈ।
ਇਸ ਮਾਮਲੇ ਵਿੱਚ 9 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਉੱਧਰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਘਟਨਾ ਦੀ ਜਾਂਚ ਲਈ ਆਖਿਆ ਹੈ।
(ਰਿਪੋਰਟ - ਭਾਰਤ ਭੂਸ਼ਣ ਆਜ਼ਾਦ, ਐਡਿਟ - ਰੋਹਿਤ ਲੋਹੀਆ)






















