ਐੱਸਵਾਈਐੱਲ: ਸਿੱਧੂ ਮੂਸੇਵਾਲਾ ਦਾ ਗੀਤ ਭਾਰਤ ਵਿਚ ਯੂਟਿਊਬ ਤੋਂ ਹਟਿਆ, ਪਰ ਗਾਣੇ ਦੇ ਪੰਜਾਬ ਲਈ ਕੀ ਹਨ ਮਾਅਨੇ -ਨਜ਼ਰੀਆ

ਵੀਡੀਓ ਕੈਪਸ਼ਨ, ਐੱਸਵਾਈਐੱਲ: ਸਿੱਧੂ ਮੂਸੇਵਾਲਾ ਦਾ ਗੀਤ ਭਾਰਤ ਵਿਚ ਯੂਟਿਊਬ ਉੱਤੇ ਬੈਨ, ਪਰ ਪੰਜਾਬ ਲਈ ਕੀ ਹਨ ਮਾਅਨੇ -ਨਜ਼ਰੀਆ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ 24 ਜੂਨ ਨੂੰ ਉਨ੍ਹਾਂ ਦਾ ਗਾਣਾ ਐੱਸਵਾਈਐੱਲ ਰਿਲੀਜ਼ ਹੋਇਆ ਹੈ। ਹਾਲਾਂਕਿ ਦੋ ਦਿਨ ਬਾਅਦ ਯਾਨਿ ਕਿ 26 ਜੂਨ ਨੂੰ ਇਸ ਗਾਣੇ ਨੂੰ ਯੂ-ਟਿਊਬ ਤੋਂ ਹਟਾ ਵੀ ਦਿੱਤਾ ਗਿਆ ਹੈ।

ਯੂਟਿਊਬ ਉੱਪਰ ਇਸ ਗਾਣੇ ਨੂੰ ਦੋ ਕਰੋੜ ਤੋਂ ਵੱਧ ਲੋਕ ਦੇਖ ਚੁੱਕੇ ਸਨ। ਇਸ ਗਾਣੇ ਵਿੱਚ ਐੱਸਵਾਈਐੱਲ, ਸਿੱਖ ਕੈਦੀਆਂ ਦੀ ਰਿਹਾਈ ਸਣੇ ਕਈ ਮੁੱਦਿਆਂ ਬਾਰੇ ਜ਼ਿਕਰ ਕੀਤਾ ਗਿਆ ਸੀ।

ਇਸ ਗਾਣੇ ਵਿੱਚ ਚੁੱਕੇ ਗਏ ਮੁੱਦਿਆਂ ਬਾਰੇ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਉਹ ਕਿੰਨੇ ਮਹੱਤਵਪੂਰਨ ਹਨ, ਇਸ ਬਾਰੇ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਨਾਲ ਗੱਲਬਾਤ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)